NOW
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ   
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਬੈਡਮਿੰਟਨ, ਕ੍ਰਿਕਟ, ਬਾਸਕਟਬਾਲ, ਕਬੱਡੀ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 10 ਦਸੰਬਰ ਨੂੰ
December 4, 2024
Trials-Of-Punjab-Badminton-Crick

Daily Gianwan Bureau / Chandigarh

ਚੰਡੀਗੜ੍ਹ, 4 ਦਸੰਬਰ-

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਬੈਡਮਿੰਟਨ (ਪੁਰਸ਼ ਤੇ ਮਹਿਲਾ), ਕ੍ਰਿਕਟ (ਪੁਰਸ਼), ਬਾਸਕਟਬਾਲ (ਪੁਰਸ਼ ਤੇ ਮਹਿਲਾ) ਤੇ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 10 ਜਨਵਰੀ, 2025 ਤੱਕ ਨਵੀਂ ਦਿੱਲੀ ਦੇ ਵੱਖ-ਵੱਖ ਗਰਾਊਂਡਾਂ ਅਤੇ ਸਟੇਡੀਅਮਾਂ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 16 ਤੋਂ 20 ਦਸੰਬਰ, 2024 ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।


ਪੰਜਾਬ ਦੀ ਸਾਰੀਆਂ ਟੀਮਾਂ ਲਈ ਟਰਾਇਲ 10 ਦਸੰਬਰ ਨੂੰ ਸਵੇਰੇ 11 ਵਜੇ ਲਏ ਜਾਣਗੇ। ਬੈਡਮਿੰਟਨ (ਪੁਰਸ਼ ਤੇ ਮਹਿਲਾ) ਲਈ ਟਰਾਇਲ ਦੋਆਬਾ ਕਾਲਜ ਬੈਡਮਿੰਟਨ ਹਾਲ ਜਲੰਧਰ,  ਕ੍ਰਿਕਟ (ਪੁਰਸ਼) ਦੇ ਟਰਾਇਲ ਪੀ.ਸੀ.ਏ. ਸਟੇਡੀਅਮ ਮੁਹਾਲੀ ਦੇ ਪ੍ਰੈਕਟਿਸ ਗਰਾਊਂਡ, ਬਾਸਕਟਬਾਲ (ਪੁਰਸ਼ ਤੇ ਮਹਿਲਾ) ਦੇ ਟਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣ ਅਤੇ ਕਬੱਡੀ (ਪੁਰਸ਼ ਤੇ ਮਹਿਲਾ) ਤੇ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਦੇ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ ਲਏ ਜਾਣਗੇ।

 

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Powered by Froala Editor

Trials Of Punjab Badminton Cricket Basketball Kabaddi And Table Tennis Teams For All India Services Tournament On December 10

Comments


Recommended Stories
Latest
Crime News
Most Visited Stories