NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਸੂਬੇ ਨੂੰ ਖੇਡਾਂ ਦਾ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
December 9, 2024
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਲੈਨੇਟ ਈ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਦਿਵਸ ਦਾ ਉਦਘਾਟਨ ਕੀਤਾ

Daily Gianwan Bureau / Ludhiana

ਸਮਰਾਲਾ,ਖੰਨਾ, ਲੁਧਿਆਣਾ, 8 ਦਸੰਬਰ - ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਪਲੈਨੇਟ ਈ ਸਕੂਲ, ਸਲੌਦੀ (ਸਮਰਾਲਾ) ਵਿਖੇ ਦੋ ਰੋਜ਼ਾ ਸਾਲਾਨਾ ਖੇਡ ਦਿਵਸ ਦਾ ਉਦਘਾਟਨ ਸ਼ਮਾਂ ਰੌਸ਼ਨ ਕਰਕੇ ਕੀਤਾ। ਇਸ ਮੌਕੇ ਤੇ ਉਨ੍ਹਾਂ ਨਾਲ ਪਲੈਨੇਟ ਈ ਸਕੂਲ ਦੇ ਚੇਅਰਪਰਸਨ ਅਤੇ ਮਨੇਜਿੰਗ ਡਾਇਰੈਕਟਰ ਸ੍ਰੀਮਤੀ ਸੋਨੀਆ ਧਵਨ ਵੀ ਮੌਜੂਦ ਸਨ।


ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਤੋਂ ਸਿਖਰਾਂ ਤੱਕ ਪਹੁੰਚਾਉਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ।


ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ 'ਰੰਗਲਾ ਪੰਜਾਬ' ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਪਰ ਸਮੇਂ ਦੀ ਮੰਗ ਅਨੁਸਾਰ ਖਿਡਾਰੀਆਂ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਲੋੜ ਹੈ ਜਿਸ ਨੂੰ ਸੂਬਾ ਸਰਕਾਰ ਵੱਲੋਂ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸੂਬੇ ਵਿੱਚੋਂ ਨਸ਼ਿਆਂ ਨੂੰ ਵੀ ਖ਼ਤਮ ਕੀਤਾ ਜਾ ਰਿਹਾ ਹੈ। ਉਹਨਾਂ ਸੂਬੇ ਦੇ ਨੌਜਵਾਨਾਂ ਨੂੰ ਕਿਹਾ ਕਿ ਸਿਹਤਮੰਦ ਜੀਵਨ ਲਈ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ।


ਕੈਬਨਿਟ ਮੰਤਰੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਖੇਡਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ ਅਤੇ ਹਰ ਖੇਤਰ ਵਿੱਚ ਕਾਮਯਾਬੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਦੱਸਿਆ ਕਿ ਖੰਨਾ ਅਤੇ ਸਮਰਾਲਾ ਏਰੀਏ ਦਾ ਇਹ ਪਲੈਨੇਟ ਈ ਸਕੂਲ ਵਧੀਆ ਸਿੱਖਿਆ ਸੰਸਥਾਵਾਂ ਵਿੱਚੋਂ ਇੱਕ ਹੈ। ਇਸ ਸਕੂਲ ਵਿੱਚ ਪੜ੍ਹਾਈ ਅਤੇ ਖੇਡਾਂ ਦਾ ਕਲਚਰ ਹੈ। ਉਹਨਾਂ ਕਿਹਾ ਕਿ ਇਸ ਸਕੂਲ ਵਿੱਚ ਵਿਦਿਆਰਥੀ ਪੜ੍ਹ ਕੇ ਆਪਣੇ ਮਾਤਾ-ਪਿਤਾ, ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰਦੇ ਰਹਿਣ। ਉਹਨਾਂ ਦੱਸਿਆ ਕਿ ਇਸ ਸਕੂਲ ਵੱਲੋਂ ਲੜਕੀਆਂ ਤੋਂ ਮਹੀਨੇ ਦੀ ਸਕੂਲ ਫੀਸ ਵਿੱਚੋਂ 50 ਪ੍ਰਤੀਸ਼ਤ ਫੀਸ ਘੱਟ ਲਈ ਜਾਂਦੀ ਹੈ ਅਤੇ ਜੋ ਕਿ ਲੜਕੀਆਂ ਨੂੰ ਅੱਗੇ ਵਧਣ ਲਈ ਬਹੁਤ ਵੱਡੀ ਸਹੂਲਤ ਦਿੱਤੀ ਗਈ ਹੈ, ਜਿਸ ਦੀ ਉਹ ਪੁਰਜ਼ੋਰ ਸ਼ਲਾਘਾ ਕਰਦੇ ਹਨ।


ਸਕੂਲ ਦੇ ਚੇਅਰਮੈਨ ਅਤੇ ਪ੍ਰਿੰਸੀਪਲ ਨੇ ਖੇਡਾਂ ਰਾਹੀਂ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਉਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਦਿਨ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਸਕੂਲ ਦੇ ਖੇਡ ਮੁਕਾਬਲਿਆਂ ਵਿੱਚ 100 ਮੀਟਰ, 200 ਮੀਟਰ, 400 ਮੀਟਰ ਦੌੜ ਆਦਿ ਖੇਡਾਂ ਸ਼ਾਮਲ ਹਨ।


ਇਸ ਮੌਕੇ ਤੇ ਪਲੈਨੇਟ ਈ ਸਕੂਲ ਦੇ ਚੇਅਰਪਰਸਨ ਅਤੇ ਮਨੇਜਿੰਗ ਡਾਇਰੈਕਟਰ ਸ੍ਰੀਮਤੀ ਸੋਨੀਆ ਧਵਨ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।

Powered by Froala Editor

Comments


Recommended Stories
Latest
Crime News
Most Visited Stories