NOW
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ   
19 ਸਾਲਾ ਲੁਧਿਆਣਾ ਦੇ ਨੌਜਵਾਨ ਹਰਵਿਰਾਜ ਸਿੰਘ ਦੀ ਭਾਰਤੀ ਸ਼ੂਟਿੰਗ ਟੀਮ ਵਿੱਚ ਹੋਈ ਚੋਣ, ਦੋ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਲੈਣਗੇ ਹਿੱਸਾ
February 3, 2026
19-year-old-Ludhiana-Youth-Harvi

Daily Gianwan Bureau / Ludhiana

ਲੁਧਿਆਣਾ - ਪੰਜਾਬ ਦੇ ਲੁਧਿਆਣਾ ਤੋਂ 19 ਸਾਲਾ ਨੌਜਵਾਨ ਹਰਵਿਰਾਜ ਸਿੰਘ ਦੀ ਭਾਰਤੀ ਜੂਨੀਅਰ ਸਕੀਟ ਸ਼ੂਟਿੰਗ ਟੀਮ ਵਿੱਚ ਚੋਣ ਹੋਈ ਅਤੇ ਆਉਣ ਵਾਲੇ ਦਿਨਾਂ ਵਿੱਚ ਹਰਵਿਰਾਜ ਦੋ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲਏਗਾ I ਉਹ ਅਪ੍ਰੈਲ ਵਿੱਚ ਕਾਇਰੋ ISSF ਜੂਨੀਅਰ ਵਿਸ਼ਵ ਕੱਪ ਵਿੱਚ ਭਾਰਤ ਦੀ ਨੁਮਾਇੰਦਗੀ ਕਰੇਗਾ ਜਿਸ ਤੋਂ ਬਾਅਦ ਇਸ ਸਾਲ ਜੂਨ ਵਿੱਚ ਜਰਮਨੀ ਵਿੱਚ ਹੋਣ ਵਾਲੀ ISSF ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਵੀ ਭਾਗ ਲਿਆ ਜਾਵੇਗਾ । ਹਰਵਿਰਾਜ ਦੀ ਚੋਣ ਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨਾਂ ਦੀ ਇੱਕ ਲੜੀ ਤੋਂ ਬਾਅਦ ਹੋਈ ਹੈ। ਉਸਨੇ ਦਸੰਬਰ 2025 ਵਿੱਚ ਨਵੀਂ ਦਿੱਲੀ ਵਿਖੇ ਹੋਈ 68ਵੀਂ ਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਯੂਥ ਨੈਸ਼ਨਲ ਚੈਂਪੀਅਨ ਦਾ ਖਿਤਾਬ ਜਿੱਤਿਆ। ਆਪਣੀ ਮਜ਼ਬੂਤ ਫਾਰਮ ਨੂੰ ਜਾਰੀ ਰੱਖਦੇ ਹੋਏ, ਉਸਨੇ ਜਨਵਰੀ 2026 ਵਿੱਚ ਭੋਪਾਲ ਵਿੱਚ ਹੋਈ ਚੌਥੀ ਦਿਗਵਿਜੈ ਸ਼ੂਟਿੰਗ ਪ੍ਰਤੀਯੋਗਿਤਾ ਵਿੱਚ ਜੂਨੀਅਰ ਸ਼੍ਰੇਣੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਉਸਨੇ ਜਨਵਰੀ ਵਿੱਚ ਨਵੀਂ ਦਿੱਲੀ ਵਿੱਚ ਕਰਵਾਏ ਗਏ ਭਾਰਤੀ ਟੀਮ ਟ੍ਰਾਇਲ-2 ਵਿੱਚ ਜੂਨੀਅਰ ਸ਼੍ਰੇਣੀ ਦੇ ਫਾਈਨਲ ਵਿੱਚ ਦਬਦਬਾ ਬਣਾ ਕੇ ਆਪਣੇ ਦਾਅਵੇ ਨੂੰ ਹੋਰ ਮਜ਼ਬੂਤ ਕੀਤਾ। ਲੁਧਿਆਣਾ ਦੇ ਸਤ ਪਾਲ ਮਿੱਤਲ ਸਕੂਲ ਤੋਂ ਪਾਸ ਆਊਟ, ਹਰਵਿਰਾਜ ਸਿੰਘ, ਜੋ ਹੁਣ ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਤੋਂ ਗ੍ਰੈਜੂਏਸ਼ਨ ਕਰ ਰਿਹਾ ਹੈ, ਨੇ ਆਪਣੀ ਪ੍ਰਾਪਤੀ ਅਤੇ ਸਫਲਤਾ ਦਾ ਸਿਹਰਾ ਆਪਣੇ ਕੋਚ ਓਲੰਪੀਅਨ ਮੈਰਾਜ ਅਹਿਮਦ ਖਾਨ, ਸਤ ਪਾਲ ਮਿੱਤਲ ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਗੋਗੀਆ ਅਤੇ ਐਸਸੀਡੀ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਗੁਰਸ਼ਰਨ ਸਿੰਘ ਸੰਧੂ ਨੂੰ ਦਿੱਤਾ।

19 year old Ludhiana Youth Harviraj Singh Selected In Indian Shooting Team Will Participate In Two International Competitions

Comments


Recommended Stories
Latest
Crime News
Most Visited Stories