NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਤਲਵਾੜਾ ਦੇ ਹਰਸ਼ਿਤ ਦੀ ਭਾਰਤੀ ਜਲ ਸੈਨਾ ਅਕੈਡਮੀ ਵਿੱਚ ਚੋਣ
August 10, 2024
Selection-Of-Harshit-Of-Talwara-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਨੂੰ ਵਧਾਈ ਅਤੇ ਸਿਖਲਾਈ ਲਈ ਸ਼ੁੱਭਕਾਮਨਾਵਾਂ

ਹੁਣ ਤੱਕ ਸੰਸਥਾ ਦੇ 160 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ

Daily Gianwan Bureau / Chandigarh

ਚੰਡੀਗੜ੍ਹ, 10 ਅਗਸਤ:


ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.), ਮੋਹਾਲੀ ਦੇ ਇਕ ਹੋਰ ਕੈਡਿਟ ਹਰਸ਼ਿਤ ਚੌਧਰੀ ਵਾਸੀ ਤਲਵਾੜਾ, ਜ਼ਿਲ੍ਹਾ ਹੁਸ਼ਿਆਰਪੁਰ ਦੀ ਭਾਰਤੀ ਜਲ ਸੈਨਾ ਅਕੈਡਮੀ (ਆਈ.ਐਨ.ਏ.), ਇਜ਼ੀਮਾਲਾ, ਕੇਰਲਾ ਵਿੱਚ ਚੋਣ ਹੋਈ ਹੈ।


ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਕੈਡਿਟ ਨੂੰ ਵਧਾਈ ਦਿੰਦਿਆਂ ਉਸ ਨੂੰ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸੰਸਥਾ ਦੀ ਅਮੀਰ ਵਿਰਾਸਤ ਨੂੰ ਦਰਸਾਉਣ ਦੇ ਨਾਲ ਨਾਲ ਇਸ ਦੇ ਕੈਡਿਟਾਂ ਦੇ ਸਮਰਪਣ ਅਤੇ ਯੋਗਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕੁੱਲ 238 ਕੈਡਿਟਾਂ ਨੇ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਹਾਸਲ ਕੀਤਾ ਹੈ, ਜਿਨ੍ਹਾਂ ਵਿੱਚੋਂ 160 ਕੈਡਿਟ ਭਾਰਤੀ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫਸਰ ਬਣੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਹੁਨਰਮੰਦ ਅਤੇ ਯੋਗ ਫੌਜੀ ਆਗੂ ਤਿਆਰ ਕਰਨ ਪ੍ਰਤੀ ਇਸ ਸੰਸਥਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਕੈਡਿਟਾਂ ਨੇ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਇੰਟਰਵਿਊ ਸਫ਼ਲਤਾਪੂਰਵਕ ਪਾਸ ਕਰ ਲਈ ਹੈ ਅਤੇ ਹੁਣ ਉਹ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦਾ ਆਪਣਾ ਸਫਰ ਸ਼ੁਰੂ ਕਰਨ ਵਾਸਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਵਿੱਚ ਸਿਖਲਾਈ ਸ਼ੁਰੂ ਕਰਨ ਲਈ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। 


ਇਸ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕਿਹਾ ਕਿ ਇਸ ਮਹੀਨੇ ਵਿੱਚ ਟੈਕਨੀਕਲ ਐਂਟਰੀ ਸਕੀਮ ਅਤੇ ਹੋਰ ਐਂਟਰੀਆਂ ਲਈ 11 ਹੋਰ ਕੈਡਿਟ ਐਸ.ਐਸ.ਬੀ. ਇੰਟਰਵਿਊ ਦੇਣਗੇ। ਉਨ੍ਹਾਂ ਕਿਹਾ ਕਿ ਇਹ ਸੰਸਥਾ ਆਪਣੇ ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਜਾਣ ਦੇ ਮੌਕਿਆਂ ਲਈ ਪੂਰੀ ਤਰ੍ਹਾਂ ਤਿਆਰ ਕਰਨ ਲਈ ਸਮਰਪਿਤ ਤੇ ਵਚਨਬੱਧ ਹੈ।

Powered by Froala Editor

Selection Of Harshit Of Talwara To The Indian Naval Academy

Comments


Recommended Stories
Latest
Crime News
Most Visited Stories