NOW
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼    ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ    ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ    ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ    ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ    ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ     ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼    ਗਾਜ਼ੀਆਬਾਦ : ਟੀਐਨਟੀ ਟਾਵਰ ਵਿੱਚ ਖ਼ੁਦਕੁਸ਼ੀ ਦਾ ਸ਼ੱਕ, 29ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ    ਨੇਪਾਲ ਦੇ ਗ੍ਰਹਿ ਮੰਤਰੀ ਸੁਧਨ ਗੁਰੂਂਗ ਦਾ 26 ਦਿਨਾਂ ਵਿੱਚ ਅਸਤੀਫ਼ਾ, ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਤਹਿਤ ਤਬਾਦਲਾ    ਨਵਾਂਸ਼ਹਿਰ ਦੇ ਕਸਬਾ ਔੜ ਚ ਦੁਕਾਨਦਾਰ ਦਾ ਬੇਟਾ ਗੰਭੀਰ ਰੂਪ ਵਿੱਚ ਜ਼ਖ਼ਮੀ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ   
ਗੁਰਪ੍ਰੀਤ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਵਜੋਂ ਅਹੁਦਾ ਸੰਭਾਲਿਆ, ਕੋਚਾਂ ਤੇ ਕਰਮਚਾਰੀਆਂ ਨਾਲ ਕੀਤੀ ਮੀਟਿੰਗ
August 21, 2024
Gurpreet-Singh-Assumed-The-Post-

Daily Gianwan Bureau / Chandigarh

ਖੇਡ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਗੁਰਪ੍ਰੀਤ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਜਲੰਧਰ ਵਜੋਂ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦੇ ਹੋਏ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਠੋਸ ਉਪਰਾਲੇ ਕਰਨਗੇ ਤਾਂ ਜੋ ਜ਼ਿਲ੍ਹੇ ਵਿੱਚ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤਾ ਜਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸਟਾਫ਼ ਨਾਲ ਮੀਟਿੰਗ ਕਰਦਿਆਂ ਕੋਚਾਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਤੋਂ ਪਹਿਲਾਂ ਤੈਰਾਕੀ ਕੋਚ ਉਮੇਸ਼ ਸ਼ਰਮਾ, ਐਥਲੈਟਿਕਸ ਕੋਚ ਬਿਕਰਮਜੀਤ ਸਿੰਘ ਤੇ ਸਰਬਜੀਤ ਸਿੰਘ, ਕਲਰਕ ਰਸ਼ਵਿੰਦਰ ਸਿੰਘ ਅਤੇ ਹੋਰਨਾਂ ਵੱਲੋਂ ਜ਼ਿਲ੍ਹਾ ਖੇਡ ਅਫ਼ਸਰ ਦਾ ਨਿੱਘਾ ਸਵਾਗਤ ਕੀਤਾ ਗਿਆ।

Powered by Froala Editor

Gurpreet Singh Assumed The Post As District Sports Officer Held A Meeting With The Coaches And Employees

Comments


Recommended Stories
Latest
Crime News
Most Visited Stories