NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਨੇ ਬਤੌਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦਾ ਸੰਭਾਲਿਆ ਕਾਰਜਭਾਰ
September 26, 2024
Gurpreet-Singh-Bhullar-IPS-Took-

Daily Gianwan Bureau / Amritsar

ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਨੇ ਅੱਜ ਬਤੌਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦਾ ਕਾਰਜਭਾਰ ਸੰਭਾਲਿਆ। ਇਸ ਉਪਰੰਤ ਉਨਾਂ ਨੇ ਕਿਹਾ ਕਿ ਵੱਡੇ ਭਾਗਾਂ ਨਾਲ ਗੁਰੂ ਨਗਰੀ ਵਿੱਚ ਸੇਵਾ ਦਾ ਮੌਕਾ ਮਿਲਦਾ ਹੈ। ਪੰਜਾਬ ਸਰਕਾਰ ਵੱਲੋ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਤਨਦੇਹੀ ਤੇ ਨਿਸ਼ਟਾ ਨਾਲ ਨਿਭਾਉਂਣਗੇ।ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਤੇ ਅਮਨ-ਸ਼ਾਤੀ ਨੂੰ ਬਹਾਲ ਰੱਖਣਾ ਮੁੱਖ ਤਰਜ਼ੀਹ ਹੋਵੇਗੀ। ਸਮਾਜ ਦੇ ਮਾੜੇ ਅਨਸਰਾਂ, ਗੈਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪ੍ਰੋਫੈਸ਼ਨਲ ਤਰੀਕੇ ਨਾਲ ਜੀਰੋ ਟੋਲਰੇਸ ਪਾਲਿਸੀ ਤਹਿਤ ਕੰਮ ਕੀਤਾ ਜਾਵੇਗਾ। ਪੁਲਿਸ ਦੀ ਮੁੱਢਲੀ ਡਿਊਟੀ ਕ੍ਰਾਈਮ ਨੂੰ Prevention & Detection ਕਰਨਾ ਹੁੰਦਾ ਹੈ। ਦਿਨ-ਰਾਤ ਸਮੇਂ ਪੁਲਿਸ ਦੀ ਵਿਜ਼ੀਬਿਲਟੀ ਵਧਾਈ ਜਾਵੇਗੀ। ਸਾਈਬਰ ਕ੍ਰਾਈਮ ਵੱਲ ਵਿਸ਼ੇਸ਼ ਧਿਆਨ ਦੇ ਕੇ Online ਠੱਗੀ ਕਰਨ ਵਾਲਿਆਂ ਦੇ ਖ਼ਿਲਾਫ਼ ਮੁਹਿੰਮ ਚਲਾਈ ਜਾਵੇਗੀ।

ਨਸ਼ੇ ਨੂੰ ਖਤਮ ਕਰਨ ਲਈ ਲੋਕਾਂ ਅਤੇ ਮੀਡੀਆਂ ਦੇ ਸਹਿਯੋਗ ਦੀ ਆਸ ਕੀਤੀ। ਕਮਿਸ਼ਨਰੇਟ ਅੰਮ੍ਰਿਤਸਰ ਦੀ ਪੁਲਿਸ ਪਬਲਿਕ ਦੀ ਹਰ ਸਮੇ ਸੇਵਾ ਤੇ ਸੁਰੱਖਿਆ ਲਈ ਤੱਤਪਰ ਹੈ। ਗੁਰੂ ਨਗਰੀ ਅੰਮ੍ਰਿਤਸਰ ਵਿਖੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ, ਯਾਤਰੀਆਂ ਨੂੰ ਟਰੈਫਿਕ ਸਬੰਧੀ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਜੋ ਟਰੈਫ਼ਿਕ ਨੂੰ ਨਿਰਵਿਘਨ ਚਲਾਉਣ ਵੱਲ ਖਾਸ ਧਿਆਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਬਹਾਦਰ ਫੋਰਸ ਹੈ ਸ਼ੁਰੂ ਤੋਂ ਹੀ ਬਹੁਤ ਵਧੀਆਂ ਤਰੀਕੇ ਨਾਲ ਡਿਊਟੀ ਕਰ ਰਹੀ ਹੈ। ਅੰਮ੍ਰਿਤਸਰ ਸਿਟੀ ਪੁਲਿਸ ਦੇ ਕਰਮਚਾਰੀਆਂ ਦੀ ਭਲਾਈ ਵੱਲ ਖਾਸ ਧਿਆਨ ਦੇ ਕੇ ਉਹਨਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦਾ ਅਹੁਦਾ ਸੰਭਾਲਨ ਤੋਂ ਪਹਿਲਾਂ ਅਹਿਮ ਅਹੁਦਿਆਂ ’ਤੇ ਸੇਵਾ ਨਿਭਾ ਚੁੱਕੇ ਹਨ।


Powered by Froala Editor

Gurpreet Singh Bhullar IPS Took Charge As Commissioner Of Police Amritsar

Comments


Recommended Stories
Latest
Crime News
Most Visited Stories