NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ
March 24, 2026
Hardeep-Singh-Mundian-Handed-Ove

ਕਿਹਾ, ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ

Daily Gianwan Bureau / Chandigarh

ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਗਰੁੱਪ ‘ਸੀ’ ਅਤੇ ‘ਡੀ’ ਦੀਆਂ ਇਹ ਨਿਯੁਕਤੀਆਂ ਸੂਬਾ ਸਰਕਾਰ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਦੇਣ ਅਤੇ ਇਨ੍ਹਾਂ ਪਰਿਵਾਰਾਂ ਦੇ ਯੋਗ ਆਸ਼ਰਿਤਾਂ ਨੂੰ ਸਮੇਂ ਸਿਰ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਆਧਾਰਤ ਹੈ। ਉਨ੍ਹਾਂ ਦੱਸਿਆ ਕਿ ਕੁੱਲ 14 ਉਮੀਦਵਾਰਾਂ ਵਿੱਚੋਂ ਦੋ ਨੂੰ ਕਲਰਕ, 9 ਨੂੰ ਸੇਵਾਦਾਰ, ਇੱਕ ਨੂੰ ਸਹਾਇਕ ਸੇਵਾਦਾਰ, ਇੱਕ ਨੂੰ ਜੂਨੀਅਰ ਟੈਕਨੀਸ਼ੀਅਨ ਅਤੇ ਇੱਕ ਨੂੰ ਸਹਾਇਕ (ਤਕਨੀਕੀ) ਵਜੋਂ ਨਿਯੁਕਤ ਕੀਤਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ ਅਤੇ ਸਮੁੱਚਿਤ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ। ਨਿਯੁਕਤੀ ਪੱਤਰਾਂ ਦੀ ਵੰਡ ’ਤੇ ਤਸੱਲੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਉਮੀਦਵਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨੂੰ ਇਮਾਨਦਾਰੀ, ਸਮਰਪਣ ਅਤੇ ਤਨਦੇਹੀ ਨਾਲ ਆਪਣੇ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਰੁਜ਼ਗਾਰ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ, ਹੁਣ ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨ ਅਤੇ ਇਮਾਨਦਾਰੀ ਨਾਲ ਕੰਮ ਕਰਨ। ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਅਵਹਦ, ਵਿਭਾਗ ਮੁਖੀ ਮੈਡਮ ਸਈਦ ਸਹਿਰੀਸ਼ ਅਸਗਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Hardeep Singh Mundian Handed Over Appointment Letters To 14 Candidates On Compassionate Grounds

Comments


Recommended Stories
Latest
Crime News
Most Visited Stories