NOW
ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ    ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ    ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ    ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ   
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ
July 17, 2026
25-Cadets-From-The-Maharaja-Ranj

ਅਮਨ ਅਰੋੜਾ ਨੇ ਕੈਡਿਟਾਂ ਦੀ ਕੀਤੀ ਸ਼ਲਾਘਾ ਅਤੇ ਸਿਖਲਾਈ ਵਿੱਚ ਸਫਲਤਾ ਦੀ ਕੀਤੀ ਕਾਮਨਾ

Amanpreet Kaur / Mohali

ਚੰਡੀਗੜ੍ਹ/ਮੋਹਾਲੀ, 16 ਜੁਲਾਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਰੱਖਿਆ ਸੇਵਾਵਾਂ ਦੀਆਂ ਵੱਖ-ਵੱਖ ਅੰਡਰ-ਗਰੈਜੂਏਟ ਅਤੇ ਪ੍ਰੀ-ਕਮਿਸ਼ਨਿੰਗ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਇੰਸਟੀਚਿਊਟ ਦੇ ਕੁੱਲ 175 ਕੈਡਿਟਾਂ ਦੀ ਚੋਣ ਹੋਈ ਹੈ। ਇਨ੍ਹਾਂ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਇੰਡੀਅਨ ਨੇਵਲ ਅਕੈਡਮੀ (ਆਈਐਨਏ), ਏਅਰ ਫੋਰਸ ਅਕੈਡਮੀ (ਏਐਫਏ) ਅਤੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਸਮੇਤ ਦੇਸ਼ ਦੀਆਂ ਪ੍ਰਮੁੱਖ ਰੱਖਿਆ ਸੰਸਥਾਵਾਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਸੰਸਥਾ ਦੇ 16 ਕੈਡਿਟ ਅੰਡਰ ਗਰੈਜੂਏਟ ਸਿਖਲਾਈ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿਖੇ ਐਨਡੀਏ -156 ਕੋਰਸ ਵਿੱਚ ਸ਼ਾਮਲ ਹੋਏ ਹਨ। ਚੁਣੇ ਗਏ ਕੈਡਿਟਾਂ ਵਿੱਚ ਮੋਹਾਲੀ ਤੋਂ ਅਭਿਸ਼, ਅਗਮਜੀਤ ਵਿਰਕ, ਭੁਵਨ ਧੀਮਾਨ ਅਤੇ ਵਿਸ਼ੇਸ਼ ਕਰਦਵਾਲ ਸ਼ਾਮਲ ਹਨ ਜਦਕਿ ਮਲੇਰਕੋਟਲਾ ਤੋਂ ਗੁਰਕਰਨਜੀਤ ਸਿੰਘ; ਗੁਰਦਾਸਪੁਰ ਤੋਂ ਪਰਮਜੋਤ ਸਿੰਘ ਅਤੇ ਰਾਜਪਾਲ ਸਿੰਘ; ਬਠਿੰਡਾ ਤੋਂ ਗੁਨਤਾਜ਼ ਸਚਦੇਵਾ; ਅੰਮ੍ਰਿਤਸਰ ਤੋਂ ਏਕਨੂਰ ਸਿੰਘ ਅਤੇ ਲਵਿਸ਼; ਪਠਾਨਕੋਟ ਤੋਂ ਸੁਖਮਨਜੀਤ ਸਿੰਘ ਮਾਨ; ਬਰਨਾਲਾ ਤੋਂ ਚੰਨਪ੍ਰੀਤ ਸਿੰਘ ਸਿੱਧੂ; ਫਰੀਦਕੋਟ ਤੋਂ ਅਰਮਾਨ ਸ਼ਰਮਾ; ਰੂਪਨਗਰ ਤੋਂ ਹਰਸ਼ਵੀਰ ਸਿੰਘ; ਪਟਿਆਲਾ ਤੋਂ ਦੀਪਇੰਦਰ ਸਿੰਘ ਅਤੇ ਹੁਸ਼ਿਆਰਪੁਰ ਤੋਂ ਜਸਜੋਤ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਹੁਸ਼ਿਆਰਪੁਰ ਤੋਂ ਅਭੈ ਪ੍ਰਤਾਪ ਸਿੰਘ ਢਿੱਲੋਂ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਇਜ਼ੀਮਾਲਾ ਵਿੱਚ ਸ਼ਾਮਲ ਹੋਏ ਹਨ। ਇਸੇ ਤਰ੍ਹਾਂ ਗੁਰਦਾਸਪੁਰ ਦੇ ਮਨਨੂਰਪ੍ਰੀਤ ਸਿੰਘ, ਪਠਾਨਕੋਟ ਤੋਂ ਸੰਕੇਤ ਅਤੇ ਜਲੰਧਰ ਤੋਂ ਸਮਰਥ ਸਿੰਘ ਢਿੱਲੋਂ ਨੇ ਮਿਲਟਰੀ ਕਾਲਜ ਆਫ ਇਲੈਕਟ੍ਰੋਨਿਕਸ ਐਂਡ ਮਕੈਨੀਕਲ ਇੰਜੀਨੀਅਰਿੰਗ, ਸਿਕੰਦਰਾਬਾਦ ਅਤੇ ਮਿਲਟਰੀ ਕਾਲਜ ਆਫ ਟੈਲੀਕਮਿਊਨੀਕੇਸ਼ਨ ਇੰਜੀਨੀਅਰਿੰਗ, ਮਹੂ ਵਿਖੇ ਟੀਈਐਸ-55 ਕੋਰਸ ਵਿੱਚ ਦਾਖਲਾ ਹਾਸਲ ਕੀਤਾ ਹੈ। ਇਸੇ ਤਰ੍ਹਾਂ ਇਸ਼ਪ੍ਰੀਤ ਸਿੰਘ ਢਿੱਲੋਂ ਨੇ ਆਫੀਸਰਜ਼ ਟਰੇਨਿੰਗ ਅਕੈਡਮੀ (ਓ.ਟੀ.ਏ.), ਚੇਨਈ ਵਿੱਚ ਦਾਖ਼ਲਾ ਲਿਆ ਹੈ। ਲੁਧਿਆਣਾ ਤੋਂ ਮਨਵੀਰ ਸਿੰਘ ਬੇਦੀ ਨੇ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਇਜ਼ੀਮਾਲਾ ਵਿੱਚ ਐਨ.ਓ.ਸੀ. (ਐਕਸਟੈਂਸ਼ਨ) ਕੋਰਸ ਲਈ ਦਾਖ਼ਲਾ ਲਿਆ ਹੈ, ਜਦਕਿ ਪਠਾਨਕੋਟ ਤੋਂ ਜਸਨੂਰ ਸਿੰਘ ਨੇ ਏਅਰ ਫੋਰਸ ਅਕੈਡਮੀ (ਏ.ਐਫ.ਏ.), ਡੁੰਡੀਗਲ ਵਿਖੇ ਦਾਖਲਾ ਲਿਆ ਹੈ। ਰੂਪਨਗਰ ਤੋਂ ਸੁਖਰਾਜ ਸਿੰਘ ਹੀਰਾ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਜਗਬੀਰ ਸਿੰਘ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਦੇਹਰਾਦੂਨ ਵਿੱਚ ਸ਼ਾਮਲ ਹੋਏ ਹਨ। ਇਹਨਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕੈਡਿਟਾਂ ਨੂੰ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਚੁਣੇ ਗਏ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਦੇ 25 ਕੈਡਿਟ ਇਸ ਸਮੇਂ ਐਸ.ਐਸ.ਬੀ. ਇੰਟਰਵਿਊ ਅਤੇ ਮੈਡੀਕਲ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਕਿਹਾ ਕਿ ਸੰਸਥਾ ਹਥਿਆਰਬੰਦ ਬਲਾਂ ਲਈ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਲੀ ਪ੍ਰਮੁੱਖ ਸੰਸਥਾ ਵਜੋਂ ਉਭਰੀ ਹੈ।

25 Cadets From The Maharaja Ranjit Singh Preparatory Institute Selected For Defence Training Academies In The Last Three Months A Total Of 175 Cadets Selected During The Tenure Of The Mann Government

Comments


Recommended Stories
Latest
Crime News
Most Visited Stories