NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ
July 5, 2024
MLA-Rajinderpal-Kaur-Chhina-Meet

ਮੌਨਸੂਨ ਸੀਜ਼ਨ ਦੌਰਾਨ ਨੀਵੇਂ ਇਲਾਕਿਆਂ 'ਚ ਬਰਸਾਤੀ ਪਾਣੀ ਭਰਨ ਤੋਂ ਬਚਾਅ ਲਈ ਅਗਾਊਂ ਪ੍ਰਬੰਧਾਂ ਦੀ ਸਮੀਖਿਆ; ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਕੀਤੇ ਜਾਰੀ

Daily Gianwan Bureau / Ludhiana

ਲੁਧਿਆਣਾ, 05 ਜੁਲਾਈ - ਮੌਨਸੂਨ ਸੀਜ਼ਨ ਦੌਰਾਨ ਨੀਵੇਂ ਇਲਾਕਿਆਂ ਵਿੱਚ ਬਰਸਾਤੀ ਪਾਣੀ ਭਰਨ ਤੋਂ ਬਚਾਅ ਲਈ ਅਗਾਊਂ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਨਗਰ ਨਿਗਮ ਜ਼ੋਨ-ਬੀ ਦਫ਼ਤਰ ਵਿਖੇ ਮੀਟਿੰਗ ਦੌਰਾਨ ਨਿਗਮ ਦੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਛੀਨਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਗਾਮੀ ਬਰਸਾਤੀ ਮੌਸਮ ਤੋਂ ਪਹਿਲਾਂ ਸੜਕਾਂ ਕਿਨਾਰੇ ਬਣੇ ਨਾਲਿਆਂ ਦੀ ਸਾਫ-ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਵਿਧਾਇਕ ਛੀਨਾ ਅਤੇ ਜ਼ੋਨਲ ਕਮਿਸ਼ਨਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਸਥਾਨਾਂ ਵਿੱਚ ਕੂੜਾ ਨਾ ਸੁੱਟਣ ਕਿਉਂਕਿ ਕੂੜਾ ਸੀਵਰੇਜ ਸਿਸਟਮ ਨੂੰ ਬਲਾਕ ਕਰ ਦਿੰਦਾ ਹੈ ਜਿਸ ਨਾਲ ਸੜ੍ਹਕਾਂ 'ਤੇ ਪਾਣੀ ਭਰ ਜਾਂਦਾ ਹੈ।

ਵਿਧਾਇਕ ਛੀਨਾ ਨੇ ਅਧਿਕਾਰੀਆਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਡੇਂਗੂ, ਮਲੇਰੀਆ, ਚਿਕਨਗੁਣੀਆਂ ਆਦਿ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਲਈ ਵੀ ਕਿਹਾ। ਸਾਰੇ ਵਾਰਡਾਂ ਵਿੱਚ ਮੱਛਰਾਂ ਦੇ ਖਾਤਮੇ ਲਈ ਸਪਰੇਅ ਅਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਨਿਯਮਤ ਤੌਰ 'ਤੇ ਸਫ਼ਾਈ, ਕੂੜਾ-ਕਰਕਟ, ਸੇਮ, ਗੰਦਗੀ ਆਦਿ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣਗੇ।

Powered by Froala Editor

MLA Rajinderpal Kaur Chhina Meeting With Corporation Officials

Comments


Recommended Stories
Latest
Crime News
Most Visited Stories